ਪਉੜੀ ੧ (ਮੰਗਲਾਚਰਣ) ਨਮਸਕਾਰੁ ਗੁਰਦੇਵ ਕੋ ਸਤਿ ਨਾਮੁ ਜਿਸੁ ਮੰਤ੍ਰੁ ਸੁਣਾਇਆ। ਭਵਜਲ ਵਿਚੋਂ ਕਢਿ ਕੈ ਮੁਕਤਿ ਪਦਾਰਥਿ ਮਾਹਿ ਸਮਾਇਆ। ਜਨਮ ਮਰਣ ਭਉ ਕਟਿਆ ਸੰਸਾ ਰੋਗੁ ਵਿਯੋਗੁ ਮਿਟਾਇਆ। ਸੰਸਾ ਇਹੁ ਸੰਸਾਰੁ ਹੈ ਜਨਮ ਮਰਨ ਵਿਚਿ ਦੁਖੁ ਸਵਾਇਆ। ਜਮ ਦੰਡੁ ਸਿਰੌਂ ਨ ਉਤਰੈ ਸਾਕਤਿ ਦੁਰਜਨ ਜਨਮੁ ਗਵਾਇਆ। ਚਰਨ ਗਹੇ ਗੁਰਦੇਵ ਦੇ ਸਤਿ ਸਬਦੁ ਦੇ ਮੁਕਤਿ ਕਰਾਇਆ। ਭਾਉ ਭਗਤਿ ਗੁਰਪੁਰਬਿ ਕਰਿ ਨਾਮੁ ਦਾਨੁ ਇਸਨਾਨੁ ਦ੍ਰਿੜ੍ਹਾਇਆ। ਜੇਹਾ ਬੀਉ ਤੇਹਾ ਫਲੁ ਪਾਇਆ ॥੧॥
Sikh
Bhai Gurdas Ji
Bhai Gurdas Ji was a revered Sikh scholar, poet, and missionary who served across the lifetimes of four Gurus, scribed the first volume of the Adi Granth, and is honoured as the first Jathedar of the Akal Takht. His Varan are cherished as a luminous key to Sikh scripture.
Bhai Gurdas Ji (born around 1551, traditionally at Basarke Gillan in Punjab) stands among the most beloved figures in early Sikh history, a scholar, poet, missionary, and devoted servant of the Gurus whose life beautifully bridged learning and living faith. Born into a Khatri family as the son of Ishar Das and Mata Jivani, he was a close relative of the Sikh Gurus, being a nephew of the third Guru, Guru Amar Das. From his early years he was lovingly raised within the Guru's household, and it was in this nurturing spiritual home that his remarkable gifts began to flower. Under the patronage of Guru Amar Das, Bhai Gurdas Ji received a deep and wide education. He studied Sanskrit, Braj Bhasha, Persian, and Punjabi, immersing himself in the literary and devotional traditions of his age. His learning ranged across the classical scriptures and languages of his time, and his scholarship was matched by a humble, service-minded heart. Trained at Sultanpur Lodhi and later furthering his study of Sanskrit and sacred texts, he grew into one of the foremost minds of the early Sikh community, equally at home in the world of letters and in the discipline of devotion. Bhai Gurdas Ji had the rare honour of serving across the lifetimes of several Gurus, including Guru Amar Das, Guru Ram Das, Guru Arjan, and Guru Hargobind. As a tireless missionary, he carried the message of the Gurus far and wide, travelling and preaching across distant regions including Agra, Varanasi, Kabul, Kashmir, and Rajputana. He took part in the great communal works of his era, contributing to the excavation of the sacred sarovar at the Darbar Sahib in Amritsar, and he was entrusted with weighty responsibilities of leadership and care for the growing community of devotees. His most celebrated and enduring contribution came as the original scribe of the Adi Granth, the foundational scripture of the Sikhs. Working as the amanuensis of Guru Arjan, Bhai Gurdas Ji painstakingly transcribed the sacred compilation, a labour of devotion that culminated in the completion of the Adi Granth in 1604. He supervised additional scribes in this monumental task, and his faithful penmanship helped give enduring form to the divine hymns of the Gurus and the holy bhagats. To have served as the hand that recorded this scripture is among the highest distinctions in Sikh tradition, and it places Bhai Gurdas Ji at the very heart of the Guru Granth Sahib's history. Bhai Gurdas Ji is honoured as the first Jathedar of the Akal Takht, the seat of temporal authority established at Amritsar. Working alongside the venerable Baba Buddha, he helped raise this revered institution and guided the community with steady devotion, embodying the harmony of spiritual depth and dignified service that defined his life. Bhai Gurdas Ji is equally cherished as a poet of extraordinary grace. He composed forty Varan (ballads) in Punjabi, rich with hundreds of pauris, along with hundreds of Kabitt and Swaiyye in Braj Bhasha. Collectively known as the Varan Bhai Gurdas, these compositions have long been honoured as the kunji, or key, to the Guru Granth Sahib, illuminating its profound teachings in accessible and tender verse. His poetry celebrates the path of devotion, the grace of the Guru, the virtue of selfless service, humility, and loving remembrance of the Divine Name. So treasured are his Varan that they hold a uniquely honoured place: they are among the very few compositions outside the sacred scripture itself that Sikhs may recite and sing within the gurdwara, a measure of the trust and reverence his words command. The core of his teaching radiates the central truths of the Sikh path, oneness with the Divine, the transforming power of the Guru's guidance, the dignity of honest living, compassion, and humble service to others. He wrote not as a distant theorist but as a living exemplar, and his exegetical insight made the wisdom of the Gurus luminous for generations of seekers. Bhai Gurdas Ji passed away in 1636 at Goindwal, his long life having spanned a formative chapter of Sikh history. It is said that Guru Hargobind himself performed his funeral rites, a final tribute to a life of unbroken devotion. Remembered as perhaps the most renowned Sikh poet and theologian apart from the Gurus, Bhai Gurdas Ji endures as a guiding light, his verses still sung, his scholarship still studied, and his example of humble, learned service still cherished across the Sikh world.
Wisdom
ਪਉੜੀ ੨ : ਜਗਤ ਉਤਪੱਤੀ ਪ੍ਰਿਥਮੈ ਸਾਸਿ ਨ ਮਾਸ ਸਨਿ ਅੰਧ ਧੁੰਧ ਕਛੁ ਖਬਰਿ ਨ ਪਾਈ। ਰਕਤਿ ਬਿੰਦ ਕੀ ਦੇਹਿ ਰਚਿ ਪੰਚਿ ਤਤ ਕੀ ਜੜਿਤ ਜੜਾਈ। ਪਉਣ ਪਾਣੀ ਬੈਸੰਤਰੋ ਚਉਥੀ ਧਰਤੀ ਸੰਗਿ ਮਿਲਾਈ। ਪੰਚਮਿ ਵਿਚਿ ਆਕਾਸੁ ਕਰਿ ਕਰਤਾ ਛਟਮੁ ਅਦਿਸਟੁ ਸਮਾਈ। ਪੰਚ ਤਤ ਪੰਚੀਸਿ ਗੁਨਿ ਸਤ੍ਰੁ ਮਿਤ੍ਰ ਮਿਲਿ ਦੇਹਿ ਬਣਾਈ। ਖਾਣੀ ਬਾਣੀ ਚਲਿਤੁ ਕਰਿ ਆਵਾ ਗਉਣੁ ਚਰਿਤ ਦਿਖਾਈ। ਚਉਰਾਸੀਹ ਲਖ ਜੋਨਿ ਉਪਾਈ ॥੨॥
ਪਉੜੀ ੩ : ਮਨੁੱਖ ਜਨਮ ਦੀ ਉੱਤਮਤਾ ਚਉਰਾਸੀਹ ਲਖ ਜੋਨਿ ਵਿਚਿ ਉਤਮੁ ਜਨਮੁ ਸੁ ਮਾਣਸਿ ਦੇਹੀ। ਅਖੀ ਵੇਖਣੁ ਕਰਨਿ ਸੁਣਿ ਮੁਖਿ ਸੁਭਿ ਬੋਲਣਿ ਬਚਨ ਸਨੇਹੀ। ਹਥੀ ਕਾਰ ਕਮਾਵਣੀ ਪੈਰੀ ਚਲਿ ਸਤਿਸੰਗਿ ਮਿਲੇਹੀ। ਕਿਰਤਿ ਵਿਰਤਿ ਕਰਿ ਧਰਮ ਦੀ ਖਟਿ ਖਵਾਲਣੁ ਕਾਰਿ ਕਰੇਹੀ। ਗੁਰਮੁਖਿ ਜਨਮੁ ਸਕਾਰਥਾ ਗੁਰਬਾਣੀ ਪੜ੍ਹਿ ਸਮਝਿ ਸੁਣੇਹੀ। ਗੁਰਭਾਈ ਸੰਤੁਸਟਿ ਕਰਿ ਚਰਣਾਮ੍ਰਿਤੁ ਲੈ ਮੁਖਿ ਪਿਵੇਹੀ। ਪੈਰੀ ਪਵਣੁ ਨ ਛੋਡੀਐ ਕਲੀ ਕਾਲਿ ਰਹਰਾਸਿ ਕਰੇਹੀ। ਆਪਿ ਤਰੇ ਗੁਰਸਿਖ ਤਰੇਹੀ ॥੩॥
ਪਉੜੀ ੪ : ਜਗਤ ਉਤਪੱਤੀ ਕਾਰਣ ਓਅੰਕਾਰੁ ਆਕਾਰੁ ਕਰਿ ਏਕ ਕਵਾਉ ਪਸਾਉ ਪਸਾਰਾ। ਪੰਜ ਤਤ ਪਰਵਾਣੁ ਕਰਿ ਘਟਿ ਘਟਿ ਅੰਦਰਿ ਤ੍ਰਿਭਵਣੁ ਸਾਰਾ। ਕਾਦਰੁ ਕਿਨੇ ਨ ਲਖਿਆ ਕੁਦਰਤਿ ਸਾਜਿ ਕੀਆ ਅਵਤਾਰਾ। ਇਕ ਦੂ ਕੁਦਰਤਿ ਲਖ ਕਰਿ ਲਖ ਬਿਅੰਤ ਅਸੰਖ ਅਪਾਰਾ। ਰੋਮਿ ਰੋਮਿ ਵਿਚਿ ਰਖਿਓਨਿ ਕਰਿ ਬ੍ਰਹਮੰਡਿ ਕਰੋੜਿ ਸੁਮਾਰਾ। ਇਕਸਿ ਇਕਸਿ ਬ੍ਰਹਮੰਡਿ ਵਿਚ ਦਸਿ ਦਸਿ ਕਰਿ ਅਵਤਾਰ ਉਤਾਰਾ। ਕੇਤੇ ਬੇਦਿ ਬਿਆਸ ਕਰਿ ਕਈ ਕਤੇਬ ਮੁਹੰਮਦ ਯਾਰਾ। ਕੁਦਰਤਿ ਇਕੁ ਏਤਾ ਪਾਸਾਰਾ ॥੪॥
ਪਉੜੀ ੫ : ਜੁਗ ਆਦਿਕ ਚਾਰਿ ਜੁਗਿ ਕਰਿ ਥਾਪਨਾ ਸਤਿਜੁਗ ਤ੍ਰੇਤਾ ਦੁਆਪਰੁ ਸਾਜੇ। ਚਉਥਾ ਕਲਿਜੁਗੁ ਥਾਪਿਆ ਚਾਰਿ ਵਰਨਿ ਚਾਰੋਂ ਕੇ ਰਾਜੇ। ਬ੍ਰਹਮਣਿ ਛਤ੍ਰੀ ਵੈਿਸ ਸੂਦ੍ਰਿ ਜੁਗੁ ਜੁਗੁ ਏਕੋ ਵਰਨ ਬਿਰਾਜੇ। ਸਤਿਜੁਗਿ ਹੰਸ ਅਉਤਾਰੁ ਧਰਿ ਸੋਹੰ ਬ੍ਰਹਮੁ ਨ ਦੂਜਾ ਪਾਜੇ। ਏਕੋ ਬ੍ਰਹਮੁ ਵਖਾਣੀਐ ਮੋਹ ਮਾਇਆ ਤੇ ਬੇਮੁਹਤਾਜੇ। ਕਰਨਿ ਤਪਸਿਆ ਬਨਿ ਵਿਖੈ ਵਖਤੁ ਗੁਜਾਰਨਿ ਪਿੰਨੀ ਸਾਗੇ। ਲਖਿ ਵਰ੍ਹਿਆਂ ਦੀ ਆਰਜਾ ਕੋਠੇ ਕੋਟਿ ਨ ਮੰਦਰਿ ਸਾਜੇ। ਇਕ ਬਿਨਸੈ ਇਕ ਅਸਥਿਰੁ ਗਾਜੇ ॥੫॥
ਪਉੜੀ ੬ : ਤਥਾ ਚ ਤ੍ਰੇਤੇ ਛਤ੍ਰੀ ਰੂਪ ਧਰਿ ਸੂਰਜ ਬੰਸੀ ਵਡਿ ਅਵਤਾਰਾ। ਨਉ ਹਿਸੇ ਗਈ ਆਰਜਾ ਮਾਇਆ ਮੋਹੁ ਅਹੰਕਾਰੁ ਪਸਾਰਾ। ਦੁਆਪੁਰਿ ਜਾਦਵ ਵੰਸ ਕਰਿ ਜੁਗਿ ਜੁਗਿ ਅਉਧ ਘਟੈ ਆਚਾਰਾ। ਰਿਗ ਬੇਦ ਮਹਿ ਬ੍ਰਹਮ ਕ੍ਰਿਤਿ ਪੂਰਬ ਮੁਖਿ ਸੁਭ ਕਰਮ ਬਿਚਾਰਾ। ਖਤ੍ਰੀ ਥਾਪੇ ਜੁਜਰੁ ਵੇਦਿ ਦਖਣ ਮੁਖਿ ਬਹੁ ਦਾਨ ਦਾਤਾਰਾ। ਵੈਸੋਂ ਥਾਪਿਆ ਸਿਆਮ ਵੇਦੁ ਪਛਮੁ ਮੁਖਿ ਕਰਿ ਸੀਸੁ ਨਿਵਾਰਾ। ਰਿਗਿ ਨੀਲੰਬਰਿ ਜੁਜਰ ਪੀਤ ਸ੍ਵੇਤੰਬਰਿ ਕਰਿ ਸਿਆਮ ਸੁਧਾਰਾ। ਤ੍ਰਿਹੁ ਜੁਗੀ ਤ੍ਰੈ ਧਰਮ ਉਚਾਰਾ ॥੬॥
ਪਉੜੀ ੭ : ਤਥਾ ਚ ਕਲਿਜੁਗੁ ਚਉਥਾ ਥਾਪਿਆ ਸੂਦ੍ਰ ਬਿਰਤਿ ਜਗ ਮਹਿ ਵਰਤਾਈ। ਕਰਮ ਸੁ ਰਿਗਿ ਜੁਜਰ ਸਿਆਮ ਕੇ ਕਰੇ ਜਗਤੁ ਰਿਦਿ ਬਹੁ ਸੁਕਚਾਈ। ਮਾਇਆ ਮੋਹੀ ਮੇਦਨੀ ਕਲਿ ਕਲਿਵਾਲੀ ਸਭਿ ਭਰਮਾਈ। ਉਠੀ ਗਿਲਾਨਿ ਜਗਤ੍ਰਿ ਵਿਚਿ ਹਉਮੈ ਅੰਦਰਿ ਜਲੈ ਲੁਕਾਈ। ਕੋਇ ਨਾ ਕਿਸੈ ਪੂਜਦਾ ਊਚ ਨੀਚ ਸਭਿ ਗਤਿ ਬਿਸਰਾਈ। ਭਏ ਬਿਅਦਲੀ ਪਾਤਸਾਹ ਕਲਿ ਕਾਤੀ ਉਮਰਾਇ ਕਸਾਈ। ਰਹਿਆ ਤਪਾਵਸੁ ਤ੍ਰਿਹੁ ਜੁਗੀ ਚਉਥੇ ਜੁਗਿ ਜੋ ਦੇਇ ਸੁ ਪਾਈ। ਕਰਮ ਭ੍ਰਿਸਟਿ ਸਭਿ ਭਈ ਲੋਕਾਈ ॥੭॥
ਪਉੜੀ ੮ : ਖਟ ਸ਼ਾਸਤ੍ਰ ਚਹੁਂ ਬੇਦਾਂ ਕੇ ਧਰਮ ਮਥਿ ਖਟਿ ਸਾਸਤ੍ਰ ਕਥਿ ਰਿਖਿ ਸੁਣਾਵੈ। ਬ੍ਰਹਮਾਦਿਕ ਸਨਕਾਦਿਕਾ ਜਿਉ ਤਿਹਿ ਕਹਾ ਤਿਵੈ ਜਗੁ ਗਾਵੈ। ਗਾਵਨਿ ਪੜਨਿ ਬਿਚਾਰਿ ਬਹੁ ਕੋਟਿ ਮਧੇ ਵਿਰਲਾ ਗਤਿ ਪਾਵੈ। ਇਹਿ ਅਚਰਜੁ ਮਨ ਆਵਦੀ ਪੜਤਿ ਗੁਣਤਿ ਕਛੁ ਭੇਦੁ ਨ ਪਾਵੈ। ਜੁਗ ਜੁਗ ਇਕੋ ਵਰਨ ਹੈ ਕਲਿਜੁਗਿ ਕਿਉ ਬਹੁਤੇ ਦਿਖਲਾਵੈ। ਜੰਦ੍ਰੇ ਵਜੇ ਤ੍ਰਿਹੁ ਜੁਗੀ ਕਥਿ ਪੜ੍ਹਿ ਰਹੈ ਭਰਮੁ ਨਹਿ ਜਾਵੈ। ਜਿਉ ਕਰਿ ਕਥਿਆ ਚਾਰਿ ਬੇਦਿ ਖਟਿ ਸਾਸਤ੍ਰਿ ਸੰਗਿ ਸਾਖ ਸੁਣਾਵੈ। ਆਪੋ ਆਪਣੇ ਮਤ ਸਭਿ ਗਾਵੈ ॥੮॥
ਪਉੜੀ ੯ : ਨ੍ਯਾਯ ਗੋਤਮਿ ਤਪੇ ਬਿਚਾਰਿ ਕੈ ਰਿਗਿ ਵੇਦ ਕੀ ਕਥਾ ਸੁਣਾਈ। ਨਿਆਇ ਸਾਸਤ੍ਰਿ ਕੌ ਮਥਿ ਕਰਿ ਸਭਿ ਬਿਧਿ ਕਰਤੇ ਹਥਿ ਜਣਾਈ। ਸਭ ਕਛੁ ਕਰਤੇ ਵਸਿ ਹੈ ਹੋਰਿ ਬਾਤਿ ਵਿਚਿ ਚਲੇ ਨ ਕਾਈ। ਦੁਹੀ ਸਿਰੀ ਕਰਤਾਰੁ ਹੈ ਆਪਿ ਨਿਆਰਾ ਕਰਿ ਦਿਖਲਾਈ। ਕਰਤਾ ਕਿਨੈ ਨ ਦੇਖਿਆ ਕੁਦਰਤਿ ਅੰਦਰਿ ਭਰਮਿ ਭੁਲਾਈ। ਸੋਹੰ ਬ੍ਰਹਮੁ ਛਪਾਇ ਕੈ ਪੜਦਾ ਭਰਮੁ ਕਰਤਾਰੁ ਸੁਣਾਈ। ਰਿਗਿ ਕਹੈ ਸੁਣਿ ਗੁਰਮੁਖਹੁ ਆਪੇ ਆਪਿ ਨ ਦੂਜੀ ਰਾਈ। ਸਤਿਗੁਰ ਬਿਨਾ ਨ ਸੋਝੀ ਪਾਈ ॥੯॥
ਪਉੜੀ ੧੧ : ਵੇਦਾਂਤ ਸਿਆਮ ਵੇਦ ਕਉ ਸੋਧਿ ਕਰਿ ਮਥਿ ਵੇਦਾਂਤੁ ਬਿਆਸਿ ਸੁਣਾਇਆ। ਕਥਨੀ ਬਦਨੀ ਬਾਹਰਾ ਆਪੇ ਅਪਣਾ ਬ੍ਰਹਮੁ ਜਣਾਇਆ। ਨਦਰੀ ਕਿਸੈ ਨ ਲਿਆਵਈ ਹਉਮੈ ਅੰਦਰਿ ਭਰਮਿ ਭੁਲਾਇਆ। ਆਪੁ ਪੁਜਾਇ ਜਗਤ ਵਿਚਿ ਭਾਉ ਭਗਤਿ ਦਾ ਮਰਮੁ ਨ ਪਾਇਆ। ਤ੍ਰਿਪਤਿ ਨ ਆਵੀ ਵੇਦਿ ਮਥਿ ਅਗਨੀ ਅੰਦਰਿ ਤਪਤਿ ਤਪਾਇਆ। ਮਾਇਆ ਡੰਡ ਨ ਉਤਰੇ ਜਮ ਡੰਡੈ ਬਹੁ ਦੁਖਿ ਰੂਆਇਆ। ਨਾਰਦਿ ਮੁਨਿ ਉਪਦੇਸਿਆ ਮਥਿ ਭਾਗਵਤ ਗੁਨਿ ਗੀਤ ਕਰਾਇਆ। ਬਿਨੁ ਸਰਨੀ ਨਹਿਂ ਕੋਇ ਤਰਾਇਆ ॥੧੧॥
ਪਉੜੀ ੧੨ : ਸਾਂਖਿ ਦੁਆਪਰਿ ਜੁਗਿ ਬੀਤਤ ਭਏ ਕਲਜੁਗਿ ਕੇ ਸਿਰਿ ਛਤ੍ਰ ਫਿਰਾਈ। ਵੇਦ ਅਥਰਵਣਿ ਥਾਪਿਆ ਉਤਰਿ ਮੁਖਿ ਗੁਰਮੁਖਿ ਗੁਨ ਗਾਈ। ਕਪਲ ਰਿਖੀਸੁਰਿ ਸਾਂਖਿ ਮਥਿ ਅਥਰਵਣਿ ਵੇਦ ਕੀ ਰਿਚਾ ਸੁਣਾਈ। ਗਿਆਨ ਮਹਾ ਰਸ ਪੀਅ ਕੈ ਸਿਮਰੇ ਨਿਤ ਅਨਿਤ ਨਿਆਈ। ਗਿਆਨ ਬਿਨਾ ਨਹਿ ਪਾਈਐ ਜੋ ਕੋਈ ਕੋਟਿ ਜਤਨਿ ਕਰਿ ਧਾਈ। ਕਰਮਿ ਜੋਗ ਦੇਹੀ ਕਰੇ ਸੋ ਅਨਿਤ ਖਿਨ ਟਿਕੇ ਨ ਰਾਈ। ਗਿਆਨੁ ਮਤੇ ਸੁਖੁ ਊਪਜੈ ਜਨਮ ਮਰਨ ਕਾ ਭਰਮੁ ਚੁਕਾਈ। ਗੁਰਮੁਖਿ ਗਿਆਨੀ ਸਹਜਿ ਸਮਾਈ ॥੧੨॥
ਪਉੜੀ ੧੩ : ਵੈਸ਼ੇਖਕ ਬੇਦ ਅਥਰਬਨੁ ਮਥਨਿ ਕਰਿ ਗੁਰਮੁਖਿ ਬਾਸੇਖਿਕ ਗੁਨ ਗਾਵੈ। ਜੇਹਾ ਬੀਜੈ ਸੋ ਲੁਣੈ ਸਮੇ ਬਿਨਾ ਫਲੁ ਹਥਿ ਨ ਆਵੈ। ਹੁਕਮੈ ਅੰਦਰਿ ਸਭੁ ਕੋ ਮੰਨੈ ਹੁਕਮੁ ਸੋ ਸਹਜਿ ਸਮਾਵੈ। ਆਪੋ ਕਛੂ ਨ ਹੋਵਈ ਬੁਰਾ ਭਲਾ ਨਹਿ ਮੰਨਿ ਵਸਾਵੈ। ਜੈਸਾ ਕਰਿ ਤੈਸਾ ਲਹੈ ਰਿਖਿ ਕਣਾਦਿਕ ਭਾਖਿ ਸੁਣਾਵੈ। ਸਤਿਜੁਗਿ ਕਾ ਅਨਿਆਇ ਸੁਣਿ ਇਕ ਫੇੜੇ ਸਭੁ ਜਗਤ ਮਰਾਵੈ। ਤ੍ਰੇਤੇ ਨਗਰੀ ਪੀੜੀਐ ਦੁਆਪਰਿ ਵੰਸੁ ਕੁਵੰਸ ਕੁਹਾਵੈ। ਕਲਿਜੁਗ ਜੋ ਫੇੜੇ ਸੋ ਪਾਵੈ ॥੧੩॥
ਪਉੜੀ ੧੪ : ਨਾਗ-ਸ਼ੇਸ਼ਨਾਗ - ਪਾਤੰਜਲ ਸੇਖਨਾਗ ਪਾਤੰਜਲ ਮਥਿਆ ਗੁਰਮੁਖਿ ਸਾਸਤ੍ਰ ਨਾਗਿ ਸੁਣਾਈ। ਵੇਦ ਅਥਰਵਣ ਬੋਲਿਆ ਜੋਗ ਬਿਨਾ ਨਹਿ ਭਰਮੁ ਚੁਕਾਈ। ਜਿਉ ਕਰਿ ਮੈਲੀ ਆਰਸੀ ਸਿਕਲ ਬਿਨਾ ਨਹਿ ਮੁਖਿ ਦਿਖਾਈ। ਜੋਗੁ ਪਦਾਰਥ ਨਿਰਮਲਾ ਅਨਹਦ ਧੁਨਿ ਅੰਦਰਿ ਲਿਵ ਲਾਈ। ਅਸਟ ਦਸਾ ਸਿਧਿ ਨਉ ਨਿਧੀ ਗੁਰਮੁਖਿ ਜੋਗੀ ਚਰਨ ਲਗਾਈ। ਤ੍ਰਿਹੁ ਜੁਗਾਂ ਕੀ ਬਾਸਨਾ ਕਲਿਜੁਗ ਵਿਚਿ ਪਾਤੰਜਲਿ ਪਾਈ। ਹਥੋ ਹਥੀ ਪਾਈਐ ਭਗਤਿ ਜੋਗ ਕੀ ਪੂਰ ਕਮਾਈ। ਨਾਮ ਦਾਨੁ ਇਸਨਾਨੁ ਸੁਭਾਈ ॥੧੪॥
ਪਉੜੀ ੧੫ : ਜੁਗਾਂ ਬਾਬਤ ਪ੍ਰਚਲਿਤ ਖਿਆਲ ਜੁਗਿ ਜੁਗਿ ਮੇਰੁ ਸਰੀਰ ਕਾ ਬਾਸਨਾ ਬਧਾ ਆਵੈ ਜਾਵੈ। ਫਿਰਿ ਫਿਰਿ ਫੇਰਿ ਵਟਾਈਐ ਗਿਆਨੀ ਹੋਇ ਮਰਮੁ ਕਉ ਪਾਵੈ। ਸਤਿਜੁਗਿ ਦੂਜਾ ਭਰਮੁ ਕਰਿ ਤ੍ਰੇਤੇ ਵਿਚਿ ਜੋਨੀ ਫਿਰਿ ਆਵੈ। ਤ੍ਰੇਤੇ ਕਰਮਾਂ ਬਾਂਧਤੇ ਦੁਆਪਰਿ ਫਿਰਿ ਅਵਤਾਰ ਕਰਾਵੈ। ਦੁਆਪਰਿ ਮਮਤਾ ਅਹੰ ਕਰਿ ਹਉਮੈ ਅੰਦਰਿ ਗਰਬਿ ਗਲਾਵੈ। ਤ੍ਰਿਹੁ ਜੁਗਾਂ ਕੇ ਕਰਮ ਕਰਿ ਜਨਮ ਮਰਨ ਸੰਸਾ ਨ ਚੁਕਾਵੈ। ਫਿਰਿ ਕਲਿਜੁਗ ਅੰਦਰਿ ਦੇਹਿ ਧਰਿ ਕਰਮਾਂ ਅੰਦਰਿ ਫੇਰਿ ਫਸਾਵੈ। ਅਉਸਰੁ ਚੁਕਾ ਹਥ ਨ ਆਵੈ ॥੧੫॥
ਪਉੜੀ ੧੬ : ਕਲਿਜੁਗ ਕੇ ਕਰਮ ਕਲਿਜੁਗ ਕੀ ਸੁਣ ਸਾਧਨਾ ਕਰਮ ਕਿਰਤਿ ਕੀ ਚਲੈ ਨਾ ਕਾਈ। ਬਿਨਾ ਭਜਨ ਭਗਵਾਨ ਕੇ ਭਾਉ ਭਗਤਿ ਬਿਨੁ ਠਉੜਿ ਨਾ ਪਾਈ। ਲਹੇ ਕਮਾਣਾ ਏਤ ਜੁਗਿ ਪਿਛਲੀ ਜੁਗੀਂ ਕਰੀ ਕਮਾਈ। ਪਾਇਆ ਮਾਨਸ ਦੇਹਿ ਕਉ ਐਥੌ ਚੁਕਿਆ ਠੌਰ ਨ ਠਾਈ। ਕਲਿਜੁਗਿ ਕੇ ਉਪਕਾਰਿ ਸੁਣਿ ਜੈਸੇ ਬੇਦ ਅਥਰਵਣ ਗਾਈ। ਭਾਉ ਭਗਤਿ ਪਰਵਾਨ ਹੈ ਜਗ ਹੋਮ ਗੁਰਪੁਰਬਿ ਕਮਾਈ। ਕਰਿ ਕੇ ਨੀਚ ਸਦਾਵਣਾ ਤਾਂ ਪ੍ਰਭੁ ਲੇਖੈ ਅੰਦਰਿ ਪਾਈ। ਕਲਿਜੁਗਿ ਨਾਵੈ ਕੀ ਵਡਿਆਈ ॥੧੬॥
ਪਉੜੀ ੧੭ : ਜੁਗ ਗਰਦੀ ਜੁਗਿ ਗਰਦੀ ਜਬ ਹੋਵਹੇ ਉਲਟੇ ਜੁਗੁ ਕਿਆ ਹੋਇ ਵਰਤਾਰਾ। ਉਠੇ ਗਿਲਾਨਿ ਜਗਤਿ ਵਿਚਿ ਵਰਤੇ ਪਾਪ ਭ੍ਰਿਸਟਿ ਸੰਸਾਰਾ। ਵਰਨਾਵਰਨ ਨਾ ਭਾਵਨੀ ਖਹਿ ਖਹਿ ਜਲਨ ਬਾਂਸ ਅੰਗਿਆਰਾ। ਨਿੰਦਿਆ ਚਲੇ ਵੇਦ ਕੀ ਸਮਝਨਿ ਨਹਿ ਅਗਿਆਨਿ ਗੁਬਾਰਾ। ਬੇਦ ਗਿਰੰਥ ਗੁਰ ਹਟਿ ਹੈ ਜਿਸੁ ਲਗਿ ਭਵਜਲ ਪਾਰਿ ਉਤਾਰਾ। ਸਤਿਗੁਰ ਬਾਝੁ ਨ ਬੁਝੀਐ ਜਿਚਰੁ ਧਰੇ ਨ ਪ੍ਰਭੁ ਅਵਤਾਰਾ। ਗੁਰ ਪਰਮੇਸਰੁ ਇਕੁ ਹੈ ਸਚਾ ਸਾਹੁ ਜਗਤੁ ਬਣਜਾਰਾ। ਚੜੈ ਸੂਰ ਮਿਟਿ ਜਾਇ ਅੰਧਾਰਾ ॥੧੭॥
ਪਉੜੀ ੧੮ : ਬੋਧ ਮੱਤ ਕਲਿਜੁਗਿ ਬੋਧੁ ਅਉਤਾਰੁ ਹੈ ਬੋਧੁ ਅਬੋਧੁ ਨ ਦ੍ਰਿਸਟੀ ਆਵੈ। ਕੋਇ ਨ ਕਿਸੈ ਵਰਜਈ ਸੋਈ ਕਰੇ ਜੋਈ ਮਨਿ ਭਾਵੈ। ਕਿਸੇ ਪੁਜਾਈ ਸਿਲਾ ਸੁੰਨਿ ਕੋਈ ਗੋਰੀ ਮੜ੍ਹੀ ਪੁਜਾਵੈ। ਤੰਤ੍ਰ ਮੰਤ੍ਰ ਪਾਖੰਡ ਕਰਿ ਕਲਹਿ ਕ੍ਰੋਧੁ ਬਹੁ ਵਾਦਿ ਵਧਾਵੈ। ਆਪੋ ਧਾਪੀ ਹੋਇ ਕੈ ਨਿਆਰੇ ਨਿਆਰੇ ਧਰਮ ਚਲਾਵੈ। ਕੋਈ ਪੂਜੈ ਚੰਦੁ ਸੂਰੁ ਕੋਈ ਧਰਤਿ ਅਕਾਸੁ ਮਨਾਵੈ। ਪਉਣੁ ਪਾਣੀ ਬੈਸੰਤਰੋ ਧਰਮ ਰਾਜ ਕੋਈ ਤ੍ਰਿਪਤਾਵੈ। ਫੋਕਟਿ ਧਰਮੀ ਭਰਮਿ ਭੁਲਾਵੈ ॥੧੮॥
ਪਉੜੀ ੧੯ : ਭੇਖ - ਨਿਰਣਯ ਭਈ ਗਿਲਾਨਿ ਜਗਤ੍ਰਿ ਵਿਚਿ ਚਾਰਿ ਵਰਨਿ ਆਸ੍ਰਮ ਉਪਾਏ। ਦਸਿ ਨਾਮਿ ਸੰਨਿਆਸੀਆ ਜੋਗੀ ਬਾਰਹ ਪੰਥਿ ਚਲਾਏ। ਜੰਗਮ ਅਤੇ ਸਰੇਵੜੇ ਦਗੇ ਦਿਗੰਬਰਿ ਵਾਦਿ ਕਰਾਏ। ਬ੍ਰਹਮਣਿ ਬਹੁ ਪਰਕਾਰਿ ਕਰਿ ਸਾਸਤ੍ਰਿ ਵੇਦ ਪੁਰਾਣਿ ਲੜਾਏ। ਖਟੁ ਦਰਸਨ ਬਹੁ ਵੈਰਿ ਕਰਿ ਨਾਲਿ ਛਤੀਸਿ ਪਖੰਡ ਰਲਾਏ। ਤੰਤ ਮੰਤ ਰਾਸਾਇਣਾ ਕਰਾਮਾਤਿ ਕਾਲਖਿ ਲਪਟਾਏ ਇਕਸਿ ਤੇ ਬਹੁ ਰੂਪਿ ਕਰਿ ਰੂਪਿ ਕੁਰੂਪੀ ਘਣੇ ਦਿਖਾਏ। ਕਲਿਜੁਗਿ ਅੰਦਰਿ ਭਰਮਿ ਭੁਲਾਏ ॥੧੯॥
ਪਉੜੀ ੨੧ : ਹਿੰਦੂ-ਮੁਸਲਮਾਨ ਦਾ ਟਾਕਰਾ ਚਾਰਿ ਵਰਨਿ ਚਾਰਿ ਮਜਹਬਾਂ ਜਗਿ ਵਿਚਿ ਹਿੰਦੂ ਮੁਸਲਮਾਣੇ। ਖੁਦੀ ਬਖੀਲਿ ਤਕਬਰੀ ਖਿੰਚੋਤਾਣ ਕਰੇਨਿ ਧਿਙਾਣੇ। ਗੰਗ ਬਨਾਰਸਿ ਹਿੰਦੂਆਂ ਮਕਾ ਕਾਬਾ ਮੁਸਲਮਾਣੇ। ਸੁੰਨਤਿ ਮੁਸਲਮਾਣ ਦੀ ਤਿਲਕ ਜੰਞੂ ਹਿੰਦੂ ਲੋਭਾਣੇ। ਰਾਮ ਰਹੀਮ ਕਹਾਇਦੇ ਇਕੁ ਨਾਮੁ ਦੁਇ ਰਾਹ ਭੁਲਾਣੇ। ਬੇਦ ਕਤੇਬ ਭੁਲਾਇ ਕੈ ਮੋਹੇ ਲਾਲਚ ਦੁਨੀ ਸੈਤਾਣੇ। ਸਚੁ ਕਿਨਾਰੇ ਰਹਿ ਗਿਆ ਖਹਿ ਮਰਦੇ ਬਾਮ੍ਹਣਿ ਮਉਲਾਣੇ। ਸਿਰੋ ਨ ਮਿਟੇ ਆਵਣਿ ਜਾਣੇ ॥੨੧॥
ਪਉੜੀ ੨੨ : ਵਾਹਗੁਰੂ ਜੀ ਦਾ ਨਿਆਉਂ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਪ੍ਰਭੁ ਆਪੇ ਹੋਆ। ਆਪੇ ਪਟੀ ਕਲਮਿ ਆਪਿ ਆਪੇ ਲਿਖਣਿਹਾਰਾ ਹੋਆ। ਬਾਝੁ ਗੁਰੂ ਅੰਧੇਰੁ ਹੈ ਖਹਿ ਖਹਿ ਮਰਦੇ ਬਹੁ ਬਿਧਿ ਲੋਆ। ਵਰਤਿਆ ਪਾਪੁ ਜਗਤ੍ਰਿ ਤੇ ਧਉਲੁ ਉਡੀਣਾ ਨਿਸਿ ਦਿਨਿ ਰੋਆ। ਬਾਝੁ ਦਇਆ ਬਲਹੀਣ ਹੋਉ ਨਿਘਰੁ ਚਲੌ ਰਸਾਤਲਿ ਟੋਆ। ਖੜਾ ਇਕਤੇ ਪੈਰਿ ਤੇ ਪਾਪ ਸੰਗਿ ਬਹੁ ਭਾਰਾ ਹੋਆ। ਥੰਮੇ ਕੋਇ ਨ ਸਾਧੁ ਬਿਨੁ ਸਾਧੁ ਨ ਦਿਸੈ ਜਗਿ ਵਿਚਿ ਕੋਆ। ਧਰਮ ਧਉਲੁ ਪੁਕਾਰੈ ਤਲੈ ਖੜੋਆ ॥੨੨॥